7
1 ਫਿਰ ਅਜਿਹਾ ਹੋਇਆ ਜਦ ਸ਼ਹਿਰਪਨਾਹ ਬਣ ਗਈ ਅਤੇ ਮੈਂ ਉਸ ਦੇ ਦਰਵਾਜ਼ੇ ਲਗਾ ਦਿੱਤੇ ਅਤੇ ਦਰਬਾਨ ਅਤੇ ਗਾਇਕ ਅਤੇ ਲੇਵੀ ਠਹਿਰਾ ਦਿੱਤੇ ਗਏ, 2 ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ। 3 ਮੈਂ ਉਨ੍ਹਾਂ ਨੂੰ ਕਿਹਾ, “ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।” 4 ਸ਼ਹਿਰ ਤਾਂ ਚੌੜਾ ਅਤੇ ਵੱਡਾ ਸੀ ਪਰ ਲੋਕ ਥੋੜੇ ਸਨ ਅਤੇ ਘਰ ਬਣੇ ਹੋਏ ਨਹੀਂ ਸਨ।
ਮੁੜਨ ਵਾਲਿਆਂ ਦੀ ਵੰਸ਼ਾਵਲੀ
ਅਜ਼ਰਾ 2:1-70
5 ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇਕੱਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ, - 6 ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ - 7 ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ - 8 ਪਰੋਸ਼ ਦੀ ਸੰਤਾਨ ਦੋ ਹਜ਼ਾਰ ਇੱਕ ਸੌ ਬਹੱਤਰ, 9 ਸ਼ਫ਼ਟਯਾਹ ਦੀ ਸੰਤਾਨ ਤਿੰਨ ਸੌ ਬਹੱਤਰ, 10 ਆਰਹ ਦੀ ਸੰਤਾਨ ਛੇ ਸੌ ਬਵੰਜਾ, 11 ਪਹਥ-ਮੋਆਬ ਦੀ ਸੰਤਾਨ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ ਦੋ ਹਜ਼ਾਰ ਅੱਠ ਸੌ ਅਠਾਰਾਂ, 12 ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ, 13 ਜ਼ੱਤੂ ਦੀ ਸੰਤਾਨ ਅੱਠ ਸੌ ਪੰਤਾਲੀ, 14 ਜ਼ੱਕਈ ਦੀ ਸੰਤਾਨ ਸੱਤ ਸੌ ਸੱਠ, 15 ਬਿੰਨੂਈ ਦੀ ਸੰਤਾਨ ਛੇ ਸੌ ਅਠਤਾਲੀ, 16 ਬੇਬਾਈ ਦੀ ਸੰਤਾਨ ਛੇ ਸੌ ਅਠਾਈ, 17 ਅਜ਼ਗਾਦ ਦੀ ਸੰਤਾਨ ਦੋ ਹਜ਼ਾਰ ਤਿੰਨ ਸੌ ਬਾਈ, 18 ਅਦੋਨੀਕਾਮ ਦੀ ਸੰਤਾਨ ਛੇ ਸੌ ਸਤਾਹਠ, 19 ਬਿਗਵਈ ਦੀ ਸੰਤਾਨ ਦੋ ਹਜ਼ਾਰ ਸਤਾਹਠ, 20 ਆਦੀਨ ਦੀ ਸੰਤਾਨ ਛੇ ਸੌ ਪਚਵੰਜਾ, 21 ਹਿਜ਼ਕੀਯਾਹ ਦੇ ਸੰਤਾਨ ਅਟੇਰ ਦੇ ਵੰਸ਼ ਵਿੱਚੋਂ ਅਠਾਨਵੇਂ, 22 ਹਾਸ਼ੁਮ ਦੀ ਸੰਤਾਨ ਤਿੰਨ ਸੌ ਅਠਾਈ, 23 ਬੇਸਾਈ ਦੀ ਸੰਤਾਨ ਤਿੰਨ ਸੌ ਚੌਵੀ, 24 ਹਾਰੀਫ ਦੀ ਸੰਤਾਨ ਇੱਕ ਸੌ ਬਾਰਾਂ, 25 ਗਿਬਓਨ ਦੀ ਸੰਤਾਨ ਪਚਾਨਵੇਂ, 26 ਬੈਤਲਹਮ ਅਤੇ ਨਟੋਫਾਹ ਦੇ ਮਨੁੱਖ ਇੱਕ ਸੌ ਅਠਾਸੀ, 27 ਅਨਾਥੋਥ ਦੇ ਮਨੁੱਖ ਇੱਕ ਸੌ ਅਠਾਈ, 28 ਬੈਤ ਅਜ਼ਮਾਵਥ ਦੇ ਮਨੁੱਖ ਬਤਾਲੀ, 29 ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੇ ਮਨੁੱਖ ਸੱਤ ਸੌ ਤਰਤਾਲੀ, 30 ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ, 31 ਮਿਕਮਾਸ਼ ਦੇ ਮਨੁੱਖ ਇੱਕ ਸੌ ਬਾਈ, 32 ਬੈਤਏਲ ਅਤੇ ਅਈ ਦੇ ਮਨੁੱਖ ਇੱਕ ਸੌ ਤੇਈ, 33 ਦੂਸਰੇ ਨਬੋ ਦੀ ਸੰਤਾਨ ਬਵੰਜਾ, 34 ਦੂਸਰੇ ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ, 35 ਹਾਰੀਮ ਦੀ ਸੰਤਾਨ ਤਿੰਨ ਸੌ ਵੀਹ, 36 ਯਰੀਹੋ ਦੇ ਲੋਕ ਤਿੰਨ ਸੌ ਪੰਤਾਲੀ, 37 ਲੋਦ ਅਤੇ ਹਦੀਦ ਅਤੇ ਓਨੋ ਦੇ ਲੋਕ ਸੱਤ ਸੌ ਇੱਕੀ, 38 ਸਨਾਆਹ ਦੀ ਸੰਤਾਨ ਤਿੰਨ ਹਜ਼ਾਰ ਨੌ ਸੌ ਤੀਹ।
39 ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਵਿੱਚੋਂ ਯਦਾਯਾਹ ਦੀ ਸੰਤਾਨ ਨੌ ਸੌ ਤਿਹੱਤਰ, 40 ਇੰਮੇਰ ਦੀ ਸੰਤਾਨ ਇੱਕ ਹਜ਼ਾਰ ਬਵੰਜਾ, 41 ਪਸ਼ਹੂਰ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਸੰਤਾਲੀ, 42 ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।
43 ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਅਤੇ ਯੇਸ਼ੂਆ ਦੀ ਸੰਤਾਨ ਚੁਹੱਤਰ। 44 ਗਾਇਕ ਇਹ ਸਨ: ਆਸਾਫ਼ ਦੀ ਸੰਤਾਨ ਇੱਕ ਸੌ ਅੱਠਤਾਲੀ, 45 ਦਰਬਾਨ ਇਹ ਸਨ: ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ ਅਤੇ ਸ਼ੋਬਈ ਦੀ ਸੰਤਾਨ ਇੱਕ ਸੌ ਅਠੱਤੀ।
46 ਨਥੀਨੀਮ ਅਰਥਾਤ ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ, 47 ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ, 48 ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਸ਼ਲਮਈ ਦੀ ਸੰਤਾਨ, 49 ਹਾਨਾਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, 50 ਰਆਯਾਹ ਦੀ ਸੰਤਾਨ, ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, 51 ਗੱਜ਼ਾਮ ਦੀ ਸੰਤਾਨ, ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ, 52 ਬੇਸਈ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ, 53 ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ, 54 ਬਸਲੀਬ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ, 55 ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ, 56 ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।
57 ਸੁਲੇਮਾਨ ਦੇ ਸੇਵਕਾਂ ਦੀ ਸੰਤਾਨ: ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੀਦਾ ਦੀ ਸੰਤਾਨ, 58 ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, 59 ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ ਅਤੇ ਆਮੋਨ ਦੀ ਸੰਤਾਨ।
60 ਸਾਰੇ ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।
61 ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ: 62 ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ ਅਤੇ ਨਕੋਦਾ ਦੀ ਸੰਤਾਨ ਛੇ ਸੌ ਬਤਾਲੀ, 63 ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ। 64 ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ। 65 ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ* 7:65 ਕੂਚ 28:30 ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ। 66 ਸਾਰੀ ਸਭਾ ਮਿਲ ਕੇ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ। 67 ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ। 68 ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ† 7:68 ਮੂਲ ਲਿਖਤਾਂ ਵਿੱਚ ਇਹ ਨਹੀਂ ਹੈ , 69 ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।
70 ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ‡ 7:70 8.5 ਕਿਲੋਗ੍ਰਾਮ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ। 71 ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ§ 7:71 170 ਕਿਲੋਗ੍ਰਾਮ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ* 7:71 1200 ਕਿਲੋਗ੍ਰਾਮ ਖਜ਼ਾਨੇ ਵਿੱਚ ਦਿੱਤੀ, 72 ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ। 73 ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।